Select
Select
Page 2 / 24
ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ
ਸਵਾਰਣਾ ॥ ਸਭਨਾ ਗਲਾ ਸਮਰਥੁ ਸੁਆਮੀ
ਸੋ ਕਿਉ ਮਨਹੁ ਵਿਸਾਰੇ ॥ ਕਹੈ ਨਾਨਕੁ ਮੰਨ
ਮੇਰੇ ਸਦਾ ਰਹੁ ਹਰਿ ਨਾਲੇ ॥੨॥

ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥
ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ
ਪਾਵਏ ॥ ਸਦਾ ਸਿਫਤਿ ਸਲਾਹ ਤੇਰੀ ਨਾਮੁ
ਮਨਿ ਵਸਾਵਏ ॥ ਨਾਮੁ ਜਿਨ ਕੈ ਮਨਿ
ਵਸਿਆ ਵਾਜੇ ਸਬਦ ਘਨੇਰੇ ॥ ਕਹੈ ਨਾਨਕੁ
ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥

ਸਾਚਾ ਨਾਮੁ ਮੇਰਾ ਆਧਾਰੋ ॥ ਸਾਚੁ ਨਾਮੁ
ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥