Select
Select
Page 3 / 24
ਕਰਿ ਸਾਂਤਿ ਸੁਖ ਮਨਿ ਆਇ ਵਸਿਆ
ਜਿਨਿ ਇਛਾ ਸਭਿ ਪੁਜਾਈਆ ॥ ਸਦਾ
ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ
ਏਹਿ ਵਡਿਆਈਆ ॥ ਕਹੈ ਨਾਨਕੁ ਸੁਣਹੁ
ਸੰਤਹੁ ਸਬਦਿ ਧਰਹੁ ਪਿਆਰੋ ॥ ਸਾਚਾ ਨਾਮੁ
ਮੇਰਾ ਆਧਾਰੋ ॥੪॥

ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥
ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ
ਧਾਰੀਆ ॥ ਪੰਚ ਦੂਤ ਤੁਧੁ ਵਸਿ ਕੀਤੇ ਕਾਲੁ
ਕੰਟਕੁ ਮਾਰਿਆ ॥ ਧੁਰਿ ਕਰਮਿ ਪਾਇਆ
ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ
॥ ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ
ਅਨਹਦ ਵਾਜੇ ॥੫॥