Select
Select
Page 1 / 5
ੴ ਸ੍ਰੀ ਵਾਹਿਗੁਰੂ ਜੀ ਕੀ ਫਤਹਿ।
ਸ੍ਰੀ ਭਗੌਤੀ ਜੀ ਸਹਾਇ।
ਵਾਰ ਸ੍ਰੀ ਭਗੌਤੀ ਜੀ ਕੀ।
ਪਾਤਸ਼ਾਹੀ ੧੦।

ਪ੍ਰਿਥਮ ਭਗੌਤੀ ਸਿਮਰਿ ਕੈ ਗੁਰ ਨਾਨਕ ਲਈ ਧਿਆਇ।
ਫਿਰ ਅੰਗਦ ਗੁਰ ਤੇ ਅਮਰਦਾਸੁ ਰਾਮਦਾਸੈ ਹੋਈਂ ਸਹਾਇ।
ਅਰਜਨ ਹਰਗੋਬਿੰਦ ਨੋ ਸਿਮਰੌ ਸ੍ਰੀ ਹਰਿਰਾਇ।
ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੇ ਸਭਿ ਦੁਖਿ ਜਾਇ।
ਤੇਗ ਬਹਾਦਰ ਸਿਮਰੀਐ ਘਰ ਨਉ ਨਿਧਿ ਆਵੈ ਧਾਇ।
ਸਭ ਥਾਈਂ ਹੋਇ ਸਹਾਇ। (ਦਸਮ ੧੧੯)
ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਸਭ ਥਾਈਂ ਹੋਇ ਸਹਾਇ।
ਦਸਾਂ ਪਾਤਿਸ਼ਾਹੀਆ ਦੀ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਦੇ ਪਾਠ ਦੀਦਾਰ ਦਾ ਧਿਆਨ
ਧਰ ਕੇ, ਬੋਲੋ ਜੀ ਵਾਹਿਗੁਰੂ।