Select
Select
Page 2 / 34
ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ ਅਕਲ
ਕਲਾ ਭਰਪੂਰਿ ਰਹਿਆ ॥ ਤੂੰ ਸਚਾ ਸਾਹਿਬੁ
ਸਿਫਤਿ ਸੁਆਲਿੑਉ ਜਿਨਿ ਕੀਤੀ ਸੋ ਪਾਰਿ
ਪਇਆ ॥ ਕਹੁ ਨਾਨਕ ਕਰਤੇ ਕੀਆ
ਬਾਤਾ ਜੋ ਕਿਛੁ ਕਰਣਾ ਸੁ ਕਰਿ ਰਹਿਆ ॥੨॥

ਸੋ ਦਰੁ ਰਾਗੁ ਆਸਾ ਮਹਲਾ ੧
ੴ ਸਤਿਗੁਰ ਪ੍ਰਸਾਦਿ ॥
ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ
ਸਰਬ ਸਮਾਲੇ ॥ ਵਾਜੇ ਤੇਰੇ ਨਾਦ ਅਨੇਕ
ਅਸੰਖਾ ਕੇਤੇ ਤੇਰੇ ਵਾਵਣਹਾਰੇ ॥ ਕੇਤੇ ਤੇਰੇ
ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥