ਗੁਰਦੁਆਰਾ ਠੰਡਾ ਬੁਰਜ


ਇਹ ਉਹ ਅਸਥਾਨ ਹੈ ਜਿਥੇ ਮਾਤਾ ਗੁਜਰੀ ਜੀ ਆਪਣੇ ਪੋਤਰਿਆਂ ਬਾਬਾ ਫਤਹਿ ਸਿੰਘ ਜੀ ਅਤੇ ਬਾਬਾ ਜ਼ੋਰਾਵਰ ਸਿੰਘ ਜੀ ਨਾਲ ਕੈਦ ਸਨ।

ਮਾਤਾ ਜੀ ਆਪਣੀ ਗੋਦ ਵਿੱਚ ਸਾਹਿਬਜ਼ਾਦਿਆਂ ਨੂੰ ਲੈ ਕੇ ਪੋਹ ਦੀਆਂ ਠੰਡੀਆਂ ਰਾਤਾਂ ਵਿੱਚ ਉਨ੍ਹਾਂ ਨੂੰ ਠੰਡ ਤੋਂ ਬਚਾਉਂਦੇ ਰਹੇ।

ਜਦੋਂ ਮਾਤਾ ਜੀ ਨੂੰ ਪਤਾ ਲੱਗਾ ਕਿ ਸਾਹਿਬਜ਼ਾਦਿਆਂ ਨੂੰ ਜਿਉਂਦੇ ਨੀਹਾਂ ਵਿੱਚ ਚਿਣ ਦਿੱਤਾ ਗਿਆ ਹੈ, ਤਾਂ ਮਾਤਾ ਜੀ ਇਸ ਨੂੰ ਅਕਾਲ ਪੁਰਖ ਦਾ ਭਾਣਾ ਜਾਣ, ਅਕਾਲ ਪੁਰਖ ਦੇ ਚਰਨਾ ਵਿੱਚ ਜਾ ਸਮਾਏ।

Disclaimer Privacy Policy Contact us About us