ਧੰਨ ਧੰਨ ਸ਼੍ਰੀ ਗੁਰੂ ਹਰਿਰਾਇ ਜੀ


ਸ੍ਰੀ ਗੁਰੂ ਹਰਿਰਾਏ ਜੀ ਸਿੱਖਾਂ ਦੇ ਸਤਵੇਂ ਗੁਰੂ ਸਨ । ਗੁਰੂ ਹਰਿਰਾੲੇ ਸਾਹਿਬ ਜੀ ਦਾ ਜਨਮ ਬਾਬਾ ਗੁਰਦਿੱਤਾ ਜੀ ਦੇ ਗ੍ਰਹਿ ਵਿਖੇ ਮਾਤਾ ਨਿਹਾਲ ਕੌਰ ਜੀ ਦੀ ਕੁੱਖੋਂ 16 ਜਨਵਰੀ 1630 ਈ. ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਆਪ ਜੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪੋਤਰੇ ਸਨ। ਆਪ ਜੀ ਨੇ ਗਰੀਬਾ, ਲੋੜਵੰਦਾ ਤੇ ਰੋਗੀਆਂ ਦੀ ਦੇਖ ਭਾਲ ਸੇਵਾ ਅਤੇ ਇਲਾਜ ਵੱਲ ਖਾਸ ਧਿਆਨ ਦਿੱਤਾ।


ਸ਼ੁਰੂਆਤੀ ਜੀਵਨ


ਸ੍ਰੀ ਗੁਰੂ ਹਰਿਰਾੲੇ ਸਾਹਿਬ ਸਿੱਖਾਂ ਦੇ ਸਤਵੇਂ ਗੁਰੂ ਹੋਏ ਹਨ। ਸ੍ਰੀ ਗੁਰੂ ਹਰਿਰਾੲੇ ਜੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪੋਤਰੇ ਅਤੇ ਬਾਬਾ ਗੁਰਦਿੱਤਾ ਜੀ ਅਤੇ ਮਾਤਾ ਨਿਹਾਲ ਕੌਰ ਦੇ ਸਪੁੱਤਰ ਸਨ। ਆਪ ਜੀ ਦਾ ਜਨਮ ਕੀਰਤਪੁਰ ਸਾਹਿਬ ਵਿਖੇ ਹੋਇਆ।

ਗਿਆਨੀ ਗਿਆਨ ਸਿੰਘ ਅਨੁਸਾਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਆਪਣੇ ਜੋਤੀ ਜੋਤਿ ਸਮਾਉਣ ਤੋਂ ਦੋ ਸਾਲ ਪਹਿਲੇ 1642 ਈ: ਸ੍ਰੀ ਗੁਰੂ ਹਰਿਰਾੲੇ ਸਾਹਿਬ ਨੂੰ ਗੁਰਗੱਦੀ ਉੱਤੇ ਬਿਰਾਜਮਾਨ ਕਰ ਦਿੱਤਾ ਸੀ। ਸ੍ਰੀ ਗੁਰੂ ਹਰਿਰਾੲੇ ਸਾਹਿਬ ਜੀ ਬਚਪਨ ਤੋਂ ਹੀ ਸੰਤ-ਸੁਭਾਅ ਅਤੇ ਪਰਮੇਸ਼ਰ ਦੀ ਭਜਨ ਬੰਦਗੀ ਵਿੱਚ ਲੱਗੇ ਰਹਿਣ ਵਾਲੇ ਸਤਿ-ਸੰਤੋਖ ਦੀ ਮੂਰਤ ਸਨ।

ਆਪ ਜੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਬਹੁਤ ਸਤਿਕਾਰ ਕਰਦੇ ਅਤੇ ਸਦਾ ਉਨ੍ਹਾਂ ਦੀ ਹਜੂਰੀ ਵਿੱਚ ਰਹਿੰਦੇ ਸਨ। ਗੁਰੂ ਜੀ ਬਹੁਤ ਕੋਮਲ ਸੁਭਾਅ ਅਤੇ ਸ਼ਾਂਤ ਰਹਿਣ ਵਾਲੇ ਸਨ।


ਪੜ੍ਹਾਈ ਸਿਖਲਾਈ


ਸ੍ਰੀ ਗੁਰੂ ਹਰਿਰਾਇ ਸਾਹਿਬ ਦੀ ਪੜ੍ਹਾਈ ਸਿਖਲਾਈ ਮੀਰੀ ਪੀਰੀ ਦੇ ਮਾਲਕ ਛੇਵੇਂ ਸਤਿਗੁਰਾਂ ਦੀ ਨਿਗਰਾਨੀ ਵਿੱਚ ਹੋਈ | ਆਪ ਨੂੰ ਧਾਰਮਕ ਵਿੱਦਿਆ ਤੇ ਗੁਰਬਾਣੀ ਵਿਚਾਰ ਦੇ ਨਾਲ ਨਾਲ ਸ਼ਸਤਰਾ ਦੀ ਵਰਤੋਂ ਅਤੇ ਬੀਰਤਾ ਵਾਲੇ ਹੋਰ ਕਰਤਬ ਅਭਿਆਸ ਸਿਖਾਉਣ ਪਕਾਉਣ ਦਾ ਵੀ ਪ੍ਰਬੰਧ ਕੀਤਾ ਗਿਆ |

ਛੋਟੀ ਉਮਰ ਤੋਂ ਹੀ ਆਪ ਸੰਤ-ਸੁਭਾਅ, ਉੱਚੀ ਆਤਮਕ ਦ੍ਰਿਸ਼ਟੀ ਅਤੇ ਦਇਆ ਤੇ ਪ੍ਰੇਮ ਨਾਲ ਭਰਪੂਰ ਕੋਮਲ ਹਿਰਦੇ ਵਾਲੇ ਸਨ ਪਰ ਨਾਲ ਹੀ ਆਪ ਸਰੀਰ ਦੇ ਤਕੜੇ ਬਲਵਾਨ ਅਤੇ ਬੀਰਤਾ ਦੇ ਪੁੰਜ ਵੀ ਸਨ | ਆਪ ਫੋਲਾਦ ਵਾਂਗ ਸਖ਼ਤ ਅਤੇ ਫੁੱਲਾਂ ਦੀ ਤਰਾਂ ਨਰਮ ਗੁਣਾ ਦੇ ਮਾਲਕ ਸਨ |


ਗੁਰਗੱਦੀ ਅਤੇ ਸੇਵਾ


1644 ਈ: ਵਿੱਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੋਤੀ-ਜੋਤਿ ਸਮਾਉਣ ਤੋਂ ਪਿੱਛੋਂ ਗੁਰਗੱਦੀ ਦੀ ਪੂਰੀ ਜ਼ਿੰਮੇਵਾਰੀ ਆਪ ਨੇ ਸੰਭਾਲੀ। ਗੁਰੂ ਜੀ ਦੇ ਨਾਲ ਉੱਚ-ਕੋਟੀ ਦੇ 2200 ਸਿੰਘ ਸੂਰਮੇ ਜਵਾਨਾਂ ਦੀ ਇੱਕ ਫੌਜੀ ਟੁਕੜੀ ਨਾਲ ਰਹਿੰਦੀ ਸੀ ਜੋ ਖਾਲਸਾ ਪੰਥ ਦਾ ਜੁਝਾਰੂ ਰੂਪ ਉਜਾਗਰ ਕਰਦੀ ਸੀ। ਪਰ ਉਹ ਲੜਾਈ ਝਗੜੇ ਤੋਂ ਸਦਾ ਦੂਰ ਰਹਿੰਦੇ ਸਨ। ਇੱਥੇ ਇਹ ਵੀ ਵਰਣਨਯੋਗ ਹੈ ਕਿ ਕਿਸੇ ਵੀ ਗੁਰੂ ਸਾਹਿਬ ਨੇ ਕਿਸੇ ਉੱਤੇ ਪਹਿਲਾਂ ਹਮਲਾ ਨਹੀਂ ਕੀਤਾ। ਹਾਂ! ਹਮਲਾਵਰ ਦਾ ਮੂੰਹ ਜ਼ਰੂਰ ਮੋੜਿਆ ਅਤੇ ਉਸ ਨੂੰ ਧੂਲ ਚਟਾ ਦਿੱਤੀ।

ਆਪ ਜੀ ਦਾ ਬਹੁਤ ਸਮਾਂ ਪਰਮੇਸ਼ਰ ਦੀ ਭਗਤੀ ਵਿੱਚ ਹੀ ਬਤੀਤ ਹੁੰਦਾ। ਗੁਰੂ ਹਰਿਰਾਇ ਜੀ ਨੇ ਆਪਣੇ ਜੀਵਨ ਯਾਤਰਾ ਦੋਰਾਨ ਪਲਾਹੀ ਪਿੰਡ ਵਿੱਚ ਵੀ ਚਰਣ ਪਾਏ, ੲਿੱਥੇ ਹੀ ਅਾਪ ਜੀ ਦੀ ਯਾਦ ਵਿੱਚ ਗੁਰੂ ਹਰਿਰਾੲੇ ਪਾਰਕ ਦਾ ਨਿਰਮਾਣ ਕੀਤਾ ਗਿਅਾ ਹੈ।

ਗੁਰੂ ਜੀ ਦਿਆਲੂ ਵੀ ਬਹੁਤ ਸਨ, ਕਿਸੇ ਸਵਾਲੀ ਜਾਂ ਸ਼ਰਨ ਆਏ ਨੂੰ ਕਦੇ ਜਵਾਬ ਨਹੀਂ ਸਨ ਦਿੰਦੇ। ਗੁਰੂ ਜੀ ਦੇ ਖਜ਼ਾਨੇ ਵਿੱਚ ਬਹੁਤ ਦੁਰਲੱਭ ਅਤੇ ਕੀਮਤੀ ਚੀਜ਼ਾਂ ਜਮ੍ਹਾਂ ਹੋ ਗਈਆਂ ਸਨ। ਸਂਗਤਾਂ ਵੱਲੋਂ ਭੇਟ ਕੀਤੇ ਕੀਮਤੀ ਪਦਾਰਥ ਵਿਸ਼ੇਸ਼ ਤੌਰ ’ਤੇ ਸੰਭਾਲੇ ਜਾਂਦੇ ਸਨ ਕਿਉਂਕਿ ਇਨ੍ਹਾਂ ਨਾਲ ਕਿਸੇ ਦੀ ਵੀ ਸਹਾਇਤਾ ਕੀਤੀ ਜਾ ਸਕਦੀ ਸੀ।

ਇੱਕ ਵਾਰ ਬਾਦਸ਼ਾਹ ਸ਼ਾਹ ਜਹਾਨ ਦਾ ਬੇਟਾ ਦਾਰਾ ਸ਼ਿਕੋਹ ਬਹੁਤ ਬਿਮਾਰ ਹੋ ਗਿਆ। ਗੁਰੂ ਦੀ ਸਹਾੲਿਤਾ ਨਾਲ ਤੇ ਹਕੀਮਾਂ ਦੀ ਕੋਸ਼ਿਸ ਨਾਲ ਦਾਰਾ ਸ਼ਿਕੋਹ ਤੰਦਰੁਸਤ ਹੋ ਗਿਆ। 1707 ਬਿ: ਵਿੱਚ ਦਾਰਾ ਸ਼ਿਕੋਹ ਲਾਹੌਰ ਨੂੰ ਜਾਂਦਾ ਹੋਇਆ ਗੁਰੂ ਜੀ ਦਾ ਧੰਨਵਾਦ ਕਰਨ ਲਈ ਕੀਰਤਪੁਰ ਸਾਹਿਬ ਵਿਖੇ ਆਇਆ।

ਮੁਗਲ ਸਲਤਨਤ ਨਾਲ ਭਾਵੇਂ ਗੁਰੂ-ਘਰ ਦੇ ਸੰਬੰਧ ਬਾਬਰ ਦੇ ਸਮੇਂ ਤੋਂ ਹੀ ਟਕਰਾਉ ਵਾਲੇ ਹੋ ਚੁੱਕੇ ਸਨ ਅਤੇ ਸ਼ਾਹ ਜਹਾਨ ਦੇ ਪਿਤਾ ਬਾਦਸ਼ਾਹ ਜਹਾਂਗੀਰ ਨੇ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਗਵਾਲੀਅਰ ਦੇ ਕਿਲ੍ਹੇ ਵਿੱਚ ਕੈਦ ਕੀਤਾ ਸੀ ਅਤੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਅਸਹਿ ਅਤੇ ਅਕਹਿ ਤਸੀਹੇ ਦੇ ਕੇ ਸ਼ਹੀਦ ਕੀਤਾ ਸੀ। ਪਰੰਤੂ ਗੁਰੂ-ਘਰ ਦਾ ਬਿਰਦ ਹੈ

ਜੋ ਸਰਣਿ ਆਵੈ ਤਿਸੁ ਕੰਠਿ ਲਾਵੈ ਇਹੁ ਬਿਰਦੁ ਸੁਆਮੀ ਸੰਦਾ॥

ਗੁਰੂ ਅਕਾਲ ਰੂਪ ਹੈ ਜੋ ਸਦ ਪਰਉਪਕਾਰੀ ਹੈ। ਇਸੇ ਸਿਧਾਂਤ ਨੂੰ ਮੁੱਖ ਰੱਖਦਿਆਂ ਗੁਰੂ ਜੀ ਨੇ ਉਨ੍ਹਾਂ ਦੀ ਲੋੜ ਵੀ ਪੂਰੀ ਕੀਤੀ। ਸ੍ਰੀ ਗੁਰੂ ਅੰਗਦ ਦੇਵ ਜੀ ਦੇ ਸਮੇਂ ਤੋਂ ਚਾਲੂ ਪਰੰਪਰਾਵਾਂ ਅਨੁਸਾਰ ਗੁਰੂ-ਘਰ ਵਿੱਚ ਆਤਮਿਕ ਉਪਦੇਸ਼ ਦੇ ਨਾਲ-ਨਾਲ ਸ਼ਰਧਾਲੂਆਂ ਦੇ ਸਰੀਰਕ ਰੋਗਾਂ ਦੇ ਇਲਾਜ ਦਾ ਪ੍ਰਬੰਧ ਵੀ ਕੀਤਾ ਜਾਂਦਾ ਸੀ। ਨੌਜੁਆਨਾਂ ਨੂੰ ਸਿਹਤਯਾਬ, ਰਿਸ਼ਟਪੁਸ਼ਟ ਰੱਖਣ ਲਈ ਗੁਰੂ ਜੀ ਨੇ ਮੱਲ ਅਖਾੜਿਆਂ ਦੀ ਸਰਪ੍ਰਸਤੀ ਵੀ ਕੀਤੀ।

ਕੁਠਾੜ ਵਾਲਾ ਰਾਣਾ ਗੁਰੂ ਜੀ ਦਾ ਜੱਸ ਸੁਣ ਕੇ ਗੁਰੂ ਜੀ ਦੀ ਸ਼ਰਣ ਵਿੱਚ ਆਇਆ। ਉਹ ਝੋਲੇ ਦਾ ਮਰੀਜ਼ ਸੀ। ਉਹ ਪਾਲਕੀ ਵਿੱਚ ਬੈਠ ਕੇ ਆਇਆ ਸੀ। ਗੁਰੂ ਜੀ ਦੀ ਕਿਰਪਾ ਨਾਲ ਠੀਕ ਹੋ ਗਿਆ ਅਤੇ ਘੋੜੇ ਉੱਤੇ ਸਵਾਰ ਹੋ ਕੇ ਘਰ ਗਿਆ। ਗੁਰੂ ਜੀ ਮਾਲਵੇ ਦੇ ਲੋਕਾਂ ਨੂੰ ਉਪਦੇਸ਼ ਕਰਨ ਆਏ ਤਾਂ ਭਾਈ ਰੂਪਾ, ਕਾਂਗੜ ਆਦਿ ਪਿੰਡਾਂ ਨੂੰ ਹੁੰਦੇ ਹੋਏ ਮਹਿਰਾਜ ਪਿੰਡ ਪਹੁੰਚੇ।

ਇੱਥੇ ਭਾਈ ਮੋਹਨ ਦੇ ਪੁੱਤਰ ਚੌਧਰੀ ਕਾਲੇ ਨੇ ਤਨ-ਮਨ-ਧਨ ਨਾਲ ਗੁਰੂ ਜੀ ਦੀ ਟਹਿਲ ਕੀਤੀ। ਇੱਕ ਦਿਨ ਚੌਧਰੀ ਕਾਲਾ ਆਪਣੇ ਭਤੀਜੇ ਫੂਲ ਅਤੇ ਸਦਲੀ ਨੂੰ ਵੀ ਨਾਲ ਲੈ ਕੇ ਆਇਆ। ਉਹ ਦੋਵੇਂ ਬਾਲਕ ਭੁੱਖੇ ਹੋਣ ਕਾਰਨ ਗੁਰੂ ਜੀ ਦੇ ਸਾਹਮਣੇ ਪੇਟ ਉੱਤੇ ਹੱਥ ਮਾਰਨ ਲੱਗੇ। ਗੁਰੂ ਜੀ ਨੇ ਹੱਸ ਕੇ ਕਿਹਾ,
“ਬਾਲਕ ਕੀ ਮੰਗਦੇ ਹਨ?”
ਚੌਧਰੀ ਕਾਲੇ ਨੇ ਕਿਹਾ ਕਿ ਇਹ ਲੰਗਰ ਮੰਗਦੇ ਹਨ। ਗੁਰੂ ਜੀ ਨੇ ਬਚਨ ਕੀਤਾ ਇੰਨ੍ਹਾਂ ਦੀ ਸੰਤਾਨ ਰਾਜ ਕਰੇਗੀ ਅਤੇ ਕਈ ਥਾਂ ਇਨ੍ਹਾਂ ਦੇ ਲੰਗਰ ਚੱਲਣਗੇ! ਬਾਬਾ ਫੂਲ ਦੇ ਦੋ ਪੁੱਤਰ ਭਾਈ ਤਰਲੋਕਾ ਅਤੇ ਭਾਈ ਰਾਮਾ ਦੀ ਸੰਤਾਨ ਨੇ ਨਾਭਾ, ਪਟਿਆਲਾ ਅਤੇ ਜੀਂਦ ਜ਼ਿਲ੍ਹਾ ਜੀਂਦ ਰਿਆਸਤਾਂ ਕਾਇਮ ਕੀਤੀਆਂ।

ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਵੀ ਇਨ੍ਹਾਂ ਹੀ ਫੂਲਕੀਏ ਵਿੱਚੋਂ ਸਰਦਾਰ ਗੱਜਪੱਤ ਸਿੰਘ ਜੀਂਦ ਵਾਲੇ ਦਾ ਦੋਹਤਰਾ ਸੀ। ਇਸ ਤਰ੍ਹਾਂ ਗੁਰੂ ਸਾਹਿਬ ਦਾ ਵਰਦਾਨ ਸੱਚ ਹੋਇਆ। ਇਨ੍ਹਾਂ ਸਰਦਾਰਾਂ ਨਾਲ ਪੰਜਾਬ ਦੀ ਕਿਸਮਤ ਚਮਕ ਉੱਠੀ ਸੀ।

ਗਰੀਬਾਂ ਤੇ ਲੋੜਵੰਦਾ ਦੀ ਸੇਵਾ ਸੰਭਾਲ ਵੱਲ ਆਪ ਨੇ ਖਾਸ ਧਿਆਨ ਦਿੱਤਾ | ਜੋ ਵੀ ਆਪ ਜੀ ਦੇ ਦਰਸ਼ਨਾ ਲਈ ਆਉਂਦੇ, ਆਪ ਉਨ੍ਹਾ ਲਈ ਆਉਂਦੇ, ਆਪ ਉਨਾਂ ਤੋਂ ਪੁੱਛਦੇ,
‘ਕਿ ਤੁਸੀਂ ਆਪਣੀ ਘਰੀਂ ਲੰਗਰ ਚਲਾਉਂਦੇ ਤੇ ਵੰਡ ਕੇ ਛਕਿਆ ਕਰਦੇ ਹੋ ?’
ਇਸ ਤਰਾਂ ਆਪ ਸਭ ਤਾਈ ਇਹ ਪ੍ਰਗਟ ਕਰ ਦੇਂਦੇ ਕਿ ਲੰਗਰ ਚਲਾਉਂਦੇ ਸਿੱਖਾ ਦੀ ਰਹਿਣੀ ਦਾ ਜਰੂਰੀ ਅੰਗ ਹੈ |

ਜੋਤੀ-ਜੋਤਿ ਸਮਾਉਣ ਤੋਂ ਪਹਿਲਾ ਸ਼੍ਰੀ ਹਰਗੋਬਿੰਦ ਸਾਹਿਬ, ਸ਼੍ਰੀ ਹਰਿਰਾਇ ਸਾਹਿਬ ਨੂੰ ਆਗਿਆ ਕਰ ਗਏ ਸਨ ਕਿ ਜੰਗ ਤਾਂ ਨਾ ਕਰਨੇ, ਅਮਨ ਸਹਿਤ ਗੁਰਸਿੱਖੀ ਦਾ ਪ੍ਰਚਾਰ ਤੇ ਜਨਤਾ ਦਾ ਓੁਧਾਰ ਕਰਨਾ, ਪਰ ਆਪਣੇ ਪਾਸ 2200 ਸਵਾਰ ਸਦਾ ਤਿਆਰ ਭਰ ਤਿਆਰ ਰੱਖਣੇ | ਆਪ ਨੇ ਅਜਿਹਾ ਹੀ ਕੀਤਾ |

ਇਨ੍ਹਾ ਸੂਰਬੀਰ ਸਵਾਰਾ ਤੇ ਉਨ੍ਹਾਂ ਦੇ ਘੋੜਿਆਂ ਦੀ ਖੁਰਾਕ-ਸੰਭਾਲ ਤੇ ਕਸਰਤ ਅਭਿਆਸ ਦਾ ਗੁਰੂ ਜੀ ਖਾਸ ਖਿਆਲ ਰੱਖਦੇ ਸਨ | ਕੀਰਤਪੁਰ ਵਿੱਚ ਇਕ ਗੁਰ-ਅਸਥਾਨ ਚੱਬੁਚਾ ਸਾਹਿਬ ਇਸ ਗੱਲ ਦੀ ਯਾਦਗਾਰ ਹੈ | ਏਥੇ ਵੱਡੇ ਸਾਰੇ ਚਬੁਚੇ ਵਿੱਚ ਘੋੜਿਆ ਲਈ ਦਾਣਾ ਭਿਓੁਂ ਕੇ ਸਤਿਗੁਰੂ ਜੀ ਕਈ ਵਾਰੀ ਆਪਣੇ ਹੱਥੀ ਵਰਤਾਇਆ ਕਰਦੇ ਸਨ |

ਸ੍ਰੀ ਗੁਰੂ ਹਰਿਰਾਇ ਸਾਹਿਬ ਨੇ ਆਪਣਾ ਬਹੁਤਾ ਸਮਾਂ ਸਿਖੀ ਦੇ ਪ੍ਰਚਾਰ ਤੇ ਲਾਇਆ | ਆਪ ਨੇ ਕੇਵਲ ਆਪਣੇ ਦਰਬਾਰ ਵਿਚ ਹਾਜ਼ਰ ਹੋਈਆਂ ਦੂਰ-ਦੂਰ ਦੀਆਂ ਸੰਗਤਾ ਨੂੰ ਸਿੱਖੀ ਜੀਵਨ ਦੀ ਜਾਂਚ ਦਸਦੇ, ਸਿੱਖੀ ਦੇ ਆਦਰਸ਼ਾਂ ਤੇ ਸਿਧਾਂਤਾਂ ਦੀ ਵਿਆਖਿਆ ਕਰਦੇ, ਸਿੱਖਾਂ ਦੇ ਸ਼ੰਕੇ ਨਵਿਰਤ ਕਰ ਕੇ ਉਨ੍ਹਾ ਦੇ ਦਿਲਾਂ ਵਿਚ ਸਿਖੀ ਦੀ ਜੋਤ ਜਗਾਉਂਦੇ, ਸਗੋਂ ਆਪ ਨੇ ਦੁਆਬੇ, ਮਾਲਵੇ ਤੇ ਮਾਂਝੇ ਦੇ ਚਕਰ ਵੀ ਲਾਏ ਅਤੇ ਥਾਂ-ਥਾਂ ਨਾਮ-ਅੰਮ੍ਰਿਤ ਦੇ ਖੁਲ੍ਹੇ ਗੱਫੇ ਵਰਤਾਏ | ਆਪ ਦੀ ਗੁਰਿਆਈ ਸਮੇਂ ਸਿੱਖੀ ਬਹੁਤ ਦੂਰ-ਦੂਰ ਤੀਕ ਫੈਲੀ |


ਜੋਤੀ ਜੋਤ


1661 ਈ: ਵਿੱਚ ਆਪਣੇ ਛੋਟੇ ਸਪੁੱਤਰ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਨੂੰ ਗੁਰੂ ਨਾਨਕ ਦੀ ਗੱਦੀ ਉੱਤੇ ਬਿਠਾ ਕੇ ਪੰਜ ਪੈਸੇ ਤੇ ਨਾਰੀਅਲ ਰੱਖ, ਪੰਜ ਪਰਕਰਮਾਂ ਕਰ ਕੇ ਮੱਥਾ ਟੇਕਿਆ। ਬਾਬਾ ਬੁੱਢਾ ਜੀ ਦੇ ਸਪੁੱਤਰ ਭਾਈ ਭਾਨਾ ਜੀ ਪਾਸੋਂ ਗੁਰਿਆਈ ਦਾ ਤਿਲਕ ਲਗਵਾਇਆ। ਇਸ ਤੋਂ ਬਾਅਦ ਆਪ ਜੀ 6 ਅਕਤੂਬਰ 1661 ਨੂੰ ਜੋਤੀ ਜੋਤ ਸਮਾ ਗਏ।

Disclaimer Privacy Policy Contact us About us